ਪੰਜਾਬ ਦੇ ਪਿੰਡਾਂ ਵਿੱਚ ਮੇਲੇ ਅਤੇ ਮਹਾਂਪੁਰਸ਼ਾਂ ਦੇ ਪਵਿੱਤਰ ਦਿਹਾੜੇ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਏ ਜਾਂਦੇ : ਸੁੱਖਵਿੰਦਰ ਸਿੰਘ ਸੁੱਖਾ ਸਰਪੰਚ ਫੋਲੜੀਵਾਲ ।
ਜਲੰਧਰ ( ਜ਼ੀਰੋ ਲਾਈਨ: ਸੁਭਾਸ਼ ਸ਼ਰਮਾ) ਜਲੰਧਰ ਦੇ ਪਿੰਡ ਜਮਸ਼ੇਰ ਖਾਸ ਵਿੱਖੇ ਕਰਵਾਏ ਗਏ ਨਾਹਰ ਗੋਤ ਦੇ ਜਠੇਰਿਆਂ ਦਾ ਸਲਾਨਾ ਮੈਲਾ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ ਤੌਰ ਪਹੁੰਚੇ ਸੁਖਵਿੰਦਰ ਸਿੰਘ ਸੁੱਖਾ ਫੋਲੜੀਵਾਲ ( ਸਰਪੰਚ) ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਜਲੰਧਰ ਨੇ ਮੁੱਖ ਮਹਿਮਾਨ ਵਜੋਂ ਹਜ਼ਾਰੀ ਲਗਵਾਈ। ਸੁੱਖਾ ਫੋਲੜੀਵਾਲ ਨੇ ਕਿਹਾ ਕਿ ਸਮਾਜ ਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣੀ ਚਾਹੀਦੀ ਹੈ। ਪੰਜਾਬ ਸੂਝਵਾਨਾ ਵਿਦਵਾਨਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਪੰਜਾਬ ਦੇ ਪਿੰਡਾਂ ਵਿੱਚ ਮੇਲੇ ਅਤੇ ਮਹਾਂਪੁਰਸ਼ਾਂ ਦੇ ਪਵਿੱਤਰ ਦਿਹਾੜੇ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਏ ਜਾਂਦੇ ਹਨ। ਉਹਨਾਂ ਆਈ ਹੋਈ ਸਾਧ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਉਹਨਾਂ ਨਾਲ ਰਾਜੇਸ਼ ਭੱਟੀ ਧੀਨਾ,,ਸੁਖਬੀਰ ਸਿੰਘ ਸੁੱਖਾ , ਨੇ ਨਤਮਸਤਕ ਹੋ ਕੇ ਹਾਜ਼ਰੀ ਲੁਆਈ | ਮੇਲੇ ਦੀ ਪ੍ਰਬੰਧਕ ਕਮੇਟੀ ਜਿਸ ਵਿੱਚ ਮਲਕੀਤ,ਰਾਜੂ ਵਲੈਤੀਆ,ਰਾਜੀਵ , ਗੁਰਦੀਪ ਦੀਪਾ, ਜੱਗਾ , ਸੰਜੀਵ, ਬਲਵਿੰਦਰ , ਸੋਨੂੰ ਅਤੇ ਰਾਜਾ ਵਲੋਂ ਸੁਖਵਿੰਦਰ ਸਿੰਘ ਸੁੱਖਾ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੁੱਖਾ ਸਰਪੰਚ ਫੋਲੜੀਵਾਲ ਨੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ |