ਪੰਜਾਬ ਸਿੱਖਿਆ ਕ੍ਰਾਂਤੀ ਜਲੰਧਰ ਚ ਪਹਿਲੇ ਦਿਨ 35 ਸਕੂਲਾਂ ’ਚ 2.32 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਜਲੰਧਰ ( ਜ਼ੀਰੋ ਲਾਈਨ : ਦਵਿੰਦਰ ਕੁਮਾਰ  ) ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਨਵਾਂ ਇਤਿਹਾਸ ਰੱਚਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਅੱਜ ਜਲੰਧਰ ਜ਼ਿਲ੍ਹੇ ਵਿੱਚ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੁਹਿੰਮ ਦੇ ਪਹਿਲੇ ਦਿਨ ਲਗਭਗ 35 ਸਕੂਲਾਂ ਵਿੱਚ 2.32 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਸਹੂਲਤਾਂ ਦਾ ਉਦਘਾਟਨ ਕੀਤਾ ਗਿਆ।
ਕੈਬਨਿਟ ਮੰਤਰੀ ਮਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਰਮਨ ਅਰੋੜਾ ਅਤੇ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਆਪੋ ਆਪਣੇ ਵਿਧਾਨਸਭਾ ਹਲਕਿਆਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਹਨਾਂ ਪ੍ਰੋਜੈਕਟਾਂ ਵਿੱਚ ਨਵੇਂ ਕਲਾਸ ਰੂਮ, ਟੁਆਲਿਟਸ, ਚਾਰਦੀਵਾਰੀ, ਕਲੱਸਟਰ ਰੂਮ ਸਮੇਤ ਕਈ ਤਰ੍ਹਾਂ ਦੇ ਕੰਮ ਸ਼ਾਮਿਲ ਹਨ। ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਨਵੇਂ ਰਿਕਾਰਡ ਸਥਾਪਿਤ ਕਰ ਰਹੀ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਧੁਨਿਕੀਕਰਨ ਸਬੰਧੀ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਿੱਚ ਬਿਹਤਰ ਬਣਾਉਣਗੇ। ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਮਿਸ਼ਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜਿਸ ਤਰ੍ਹਾਂ ਦੀਆਂ ਸਹੂਲਤਾਂ ਹੁਣ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾਣ ਲੱਗੀਆਂ ਹਨ ਅਜਿਹੀਆਂ ਸਹੂਲਤਾਂ ਇਸ ਤੋਂ ਪਹਿਲਾਂ ਕਦੇ ਵੀ ਨਹੀਂ ਮਿਲੀਆਂ।

Leave a Reply

Your email address will not be published. Required fields are marked *

you
PHP Code Snippets Powered By : XYZScripts.com